Go Back
05
Sep
2022

Teacher's Day Celebrations

Type : Acitivity



ਬਸੀ ਗੁੱਜਰਾਂ ਦੀਆਂ ਸਿੱਖਿਆ-ਸੰਸਥਾਵਾਂ ਨੇ ਮਨਾਇਆ ਅਧਿਆਪਕ-ਦਿਵਸ

ਮਾਲਵਾ ਰੂਰਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ ਚੱਲਦੀਆਂ, ਪਿੰਡ ਬਸੀ ਗੁੱਜਰਾਂ ਦੀਆਂ ਸਿੱਖਿਆ-ਸੰਸਥਾਵਾਂ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਜ਼ ਅਤੇ ਡਰੀਮਲੈਂਡ ਪਬਲਿਕ ਸਕੂਲ ਵਿਖੇ ਅਧਿਆਪਕ-ਦਿਵਸ ਮਨਾਇਆ ਗਿਆ। ਦੋਵੇਂ ਸਕੂਲਾਂ ਵਿੱਚ ਇਸ ਦਿਨ ਵਿਦਿਆਰਥੀਆਂ ਦੁਆਰਾ ਵੱਖ ਵੱਖ ਅਧਿਆਪਕਾਂ ਵਜੋ’ ਪੜ੍ਹਇਆ ਗਿਆ ਅਤੇ ਹੋਰ ਜ਼ੁੰਮੇਵਾਰੀਆਂ ਨਿਭਾਈਆਂ ਗਈਆਂ। ਇੱਥੋਂ ਤੱਕ ਕਿ ਅਧਿਆਪਕ, ਸਵੇਰ ਦੀ ਸਭਾ ਅਤੇ ਕਲਾਸਾਂ ਵਿੱਚ ਵਿਦਿਆਰਥੀਆਂ ਵਾਂਗ ਬੈਠੇ, ਕੌਮੀ-ਤਰਾਨਾ ਵੀ ਅਧਿਆਪਕਾਂ ਨੇ ਹੀ ਗਾਇਆ। ਵਿਦਿਆਰਥੀਆਂ ਨੇ ਆਪਣੇ ਚਹੇਤੇ ਅਧਿਆਪਕਾਂ ਨੂੰ, ਹੱਥੀ’ ਬਣਾਏ ਵਧਾਈ-ਕਾਰਡ ਭੇਟ ਕੀਤੇ। ਦੋਵਾਂ ਸਕੂਲਾਂ ਦੇ ਪ੍ਰਿੰਸੀਪਲਾਂ, ਸ੍ਰੀਮਤੀ ਅਮਨਦੀਪ ਕੌਰ ਅਤੇ ਸ਼੍ਰੀਮਤੀ ਨਵਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਣਨ ਅਤੇ ਅਧਿਆਪਕਾਂ ਦੇ ਨਾਲ-ਨਾਲ ਵੱਡਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਆ। ਇਸ ਤੋਂ ਬਿਨਾਂ ਕੁੱਝ ਨਿੱਕੀਆਂ ਖੇਡਾਂ ਵੀ ਪੇਸ਼ ਕੀਤੀਆਂ ਗਈਆਂ। ਸੰਸਥਾ ਦੇ ਨਿਰਦੇਸ਼ਕ ਸਵਰਨ ਸਿੰਘ ਭੰਗੂ ਨੇ ਆਪਣੀ ਜ਼ਿੰਦਗੀ ਦੇ ਕੁੱਝ ਤਜ਼ਰਬੇ ਸਾਂਝੇ ਕਰਦੇ ਹੋਏ, ਮਨੁੱਖੀ-ਜੀਵਨ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਵਡਿਆਇਆ ਅਤੇ ਆਪਣੇ ਸੰਬੋਧਨ ਵਿਚ ਓਹਨਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚਲੇ ਜਜ਼ਬਾਤੀ ਰਿਸ਼ਤਿਆਂ ਦੀ ਮਹਤੱਤਾ ਉੱਤੇ ਜੋਰ ਦਿੱਤਾ। ਇਸ ਮੌਕੇ ‘ਤੇ, ਉਹਨਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਹਨਾਂ ਨੇ ,ਇਸ ਦਿਨ ਅਧਿਆਪਕ ਬਣਕੇ ਆਪਣੀਆਂ ਜਿੰਮੇਵਾਰੀਆਂ ਨਿਭਾਈਆਂ ਸਨ। ਇਸ ਮੌਕੇ ਸਰਬਜੀਤ ਸਿੰਘ, ਇੰਦਰਵੀਰ ਸਿੰਘ, ਨਰਿੰਦਰ ਸਿੰਘ, ਨਰਿੰਦਰ ਕੌਰ , ਦਲਜੀਤ ਕੌਰ, ਕਿਰਨਦੀਪ ਕੌਰ, ਗੁਰਸ਼ਰਨ ਕੌਰ, ਏਕਤਾ, ਸਿਮਰਨਜੀਤ ਕੌਰ, ਅੰਮ੍ਰਿਤਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਜਗਮੀਤ ਕੌਰ, ਹਰਦੀਪ ਕੌਰ, ਵਿਸ਼ਾਲੀ ਦੱਤ ਆਦਿ ਅਧਿਆਪਕ ਮੌਜੂਦ ਸਨ।